
ਖ਼ਬਰਨਾਮਾ: AI ਦੀ ਵਰਤੋਂ ਨਾਲ ਵਧੇ ਸਾਈਬਰ ਹਮਲੇ, ਕਾਰੋਬਾਰਾਂ ਨੂੰ ਸੁਰੱਖਿਆ ਮਜ਼ਬੂਤ ਕਰਨ ਦੀ ਅਪੀਲ
ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਹੋ ਰਹੇ ਸਾਈਬਰ ਹਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਆਸਟ੍ਰੇਲੀਆਈ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਆਉਣ ਵਾਲੇ ਸਮੇਂ ਵਿੱਚ ਡਿਜ਼ੀਟਲ ਸੇਵਾਵਾਂ ਵਿੱਚ ਹੋਰ ਰੁਕਾਵਟਾਂ ਆ ਸਕਦੀਆਂ ਹਨ। ਆਸਟ੍ਰੇਲੀਅਨ ਸਿਗਨਲਜ਼ ਡਾਇਰੈਕਟੋਰੇਟ (ASD) ਦੀ ਸਾਲਾਨਾ ‘ਸਾਈਬਰ ਥ੍ਰੈਟ’ ਰਿਪੋਰਟ ਅਨੁਸਾਰ, ਪਿਛਲੇ ਵਿੱਤੀ ਸਾਲ ਦੌਰਾਨ ਸਾਈਬਰ ਸੁਰੱਖਿਆ ਨਾਲ ਸੰਬੰਧਤ ਘਟਨਾਵਾਂ ਵਿੱਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਨੇ ਕਾਰੋਬਾਰਾਂ ਨੂੰ ਆਪਣੀਆਂ ਸਾਈਬਰ ਸੁਰੱਖਿਆ ਪ੍ਰਣਾਲੀਆਂ ਅਤੇ ਸੁਰੱਖਿਆ ਉਪਾਵਾਂ ਨੂੰ ਨਵਿਆਉਣ ਦੀ ਅਪੀਲ ਕੀਤੀ ਹੈ। ਇਸ ਪੌਡਕਾਸਟ ਵਿੱਚ ਸੁਣੋ ਇਸ ਖ਼ਬਰ ਸਮੇਤ ਅੱਜ ਦੀਆਂ ਹੋਰ ਅਹਿਮ ਖ਼ਬਰਾਂ। #sbsaudiopodcast
Audio and video play straight from the show's own hosting. PodSubs stores and serves no media.

